ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਮ੍ਹਣੇ ਗਾਣਾ ਗਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਰਣਜੀਤ ਬਾਵਾ ਦਾ ਮਸ਼ਹੂਰ ਗੀਤ ਚਿੱਟਾ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਣਜੀਤ ਬਾਵਾ ਨੇ ਭਗਵੰਤ ਮਾਨ ਦੇ ਸਾਮ੍ਹਣੇ ਚਿੱਟਾ ਗੀਤ ਗਾਇਆ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਸੀਜੀਆਈ ਡੀਵਾਈ ਚੰਦਰਚੂੜ ਨੇ ਜਨਤਾ ਨੂੰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨ ਦੀ ਕੀਤੀ ਅਪੀਲ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਜਨਤਾ ਨੂੰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਵੱਲੋਂ ਲੋਕਾਂ ਨੂੰ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਕਰਨ ਦੇ ਨਾਂ ‘ਤੇ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ।

ਭਗਵੰਤ ਮਾਨ ਸਾਮ੍ਹਣੇ ਰਣਜੀਤ ਬਾਵਾ ਨੇ ਗਾਇਆ ਚਿੱਟਾ ਗੀਤ?
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਾਮ੍ਹਣੇ ਰਣਜੀਤ ਬਾਵਾ ਨੇ ਚਿੱਟਾ ਗੀਤ ਗਾਇਆ। ਵਾਇਰਲ ਹੋ ਰਹੀ ਵੀਡੀਓ ਨੂੰ ਐਡਿਟ ਕਰਕੇ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵੀਡੀਓ ਦੇ ਵਿੱਚ ਰਣਜੀਤ ਬਾਵਾ ਖੇਡਾਂ ਵਤਨ ਪੰਜਾਬ ਦੀਆਂ’ ਦਾ ਥੀਮ ਗਾਣਾ ਗਾ ਰਹੇ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਰਾਹੁਲ ਗਾਂਧੀ ਦੁਆਰਾ ਰਮਾਇਣ ਤੇ ਦਿੱਤੇ ਗਏ ਬਿਆਨ ਦੀ ਅਧੂਰੀ ਕਲਿਪ ਨੂੰ ਕੀਤਾ ਵਾਇਰਲ
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੇ ਕਿਹਾ ਕਿ ਹਨੂੰਮਾਨ ਨੇ ਰਾਵਣ ਦੀ ਲੰਕਾ ਨਹੀਂ ਸਾੜੀ ਸੀ। ਵਾਇਰਲ ਪੋਸਟ ਗੁੰਮਰਾਹਕੁੰਨ ਹੈ। ਰਾਹੁਲ ਗਾਂਧੀ ਦੇ ਸੰਸਦ ‘ਚ ਦਿੱਤੇ ਗਏ ਬਿਆਨ ਦੀ ਅਧੂਰੀ ਕਲਿੱਪ ਵਾਇਰਲ ਕਰ ਉਨ੍ਹਾਂ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਕੀ 15 ਅਗਸਤ ਨੂੰ ਲਾਲ ਕਿਲ੍ਹੇ ‘ਤੇ ਝੰਡਾ ਨਹੀਂ ਲਹਿਰਾਇਆ ਗਿਆ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ‘ਤੇ ਝੰਡਾ ਨਹੀਂ ਲਹਿਰਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਝੰਡਾ ਲਹਿਰਾਉਣ ਦੇ ਸ਼ੁਰੂਆਤੀ ਪਲਾਂ ਵਿੱਚ ਝੰਡਾ ਪੂਰੀ ਤਰ੍ਹਾਂ ਨਾਲ ਨਹੀਂ ਲਹਿਰਾਇਆ ਜਾ ਸਕਿਆ। ਹਾਲਾਂਕਿ, ਕੁਝ ਮਿੰਟਾਂ ਵਿੱਚ ਹੀ ਝੰਡਾ ਪੂਰੀ ਤਰ੍ਹਾਂ ਲਹਿਰਾਇਆ ਗਿਆ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ