Viral
Weekly Wrap: ਬਿਕਰਮਜੀਤ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ?
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਨ੍ਹਾਂ ਦੇ ਘਰ ਮਿਲਣ ਗਏ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

Fact Check: ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਇਹ ਵੀਡੀਓ ਐਡੀਟਡ ਹੈ
ਦਾਅਵਾ ਕੀਤਾ ਜਾ ਰਿਹਾ ਹੈ ਕਿ 9 ਮਹੀਨਿਆ ਦੀ ਆਪ ਸਰਕਾਰ ਦੇ ਰਿਪੋਰਟ ਕਾਰਡ ਬਾਰੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਿਰਫ ਇਸ਼ਤਿਹਾਰ ਹੀ ਚੱਲ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਐਡੀਟਡ ਵੀਡੀਓ ਨੂੰ ਵਾਇਰਲ ਕਰ ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

Fact Check: ਕੀ ਬਿਕਰਮਜੀਤ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਨ੍ਹਾਂ ਦੇ ਘਰ ਮਿਲਣ ਗਏ। ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ। ਤਸਵੀਰ ਕਾਮੇਡੀਅਨ ਕਪਿਲ ਸ਼ਰਮਾ ਤੇ ਗਿੰਨੀ ਦੇ ਵਿਆਹ ਦੇ ਰਿਸੈਪਸ਼ਨ ਪਾਰਟੀ ਦੀ ਹੈ ਜਿਥੇ ਭਗਵੰਤ ਮਾਨ ਅਤੇ ਬਿਕਰਮ ਮਜੀਠੀਆ ਇਕੱਠੇ ਬੈਠੇ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਐਡੀਟਡ ਤਸਵੀਰ ਹੋਈ ਵਾਇਰਲ
ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਭਗਵੰਤ ਮਾਨ ਨੂੰ ਪੈਸੇ ਫੜਾਉਂਦਿਆਂ ਦੀ ਤਸਵੀਰ ਨੂੰ ਅਸਲ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਲੋਹੜੀ ਦੇ ਤਿਓਹਾਰ ਮੌਕੇ ਦੀ ਹੈ ਜਦੋਂ ਵਿਧਾਇਕ ਨੇ ਮੁੱਖ ਮੰਤਰੀ ਦੇ ਪਰਿਵਾਰ ਨਾਲ ਲੋਹੜੀ ਮਨਾਈ ਸੀ।

Fact Check: ਕੀ ਦਿੱਲੀ ਦੇ ਨਜਫਗੜ੍ਹ ਇਲਾਕੇ ‘ਚ ਨਿਰਮਾਣ ਅਧੀਨ ਮੈਟਰੋ ਦਾ ਪਿੱਲਰ ਡਿੱਗਿਆ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਨਜਫਗੜ੍ਹ ਇਲਾਕੇ ‘ਚ ਨਿਰਮਾਣ ਅਧੀਨ ਮੈਟਰੋ ਦਾ ਪਿੱਲਰ ਡਿੱਗ ਗਿਆ। ਵਾਇਰਲ ਵੀਡੀਓ ਪੁਰਾਣੀ ਅਤੇ ਵਾਰਾਣਸੀ ਦੀ ਹੈ ਜਿਥੇ 15 ਮਈ 2018 ਨੂੰ ਕੈਂਟ ਰੇਲਵੇ ਸਟੇਸ਼ਨ ਨੇੜੇ ਨਿਰਮਾਣ ਅਧੀਨ ਪੁਲ ਦਾ ਇੱਕ ਹਿੱਸਾ ਢਹਿ ਗਿਆ ਸੀ। ਇਸ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋ ਗਈ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ