ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਪੰਜਾਬੀ ਮੀਡੀਆ ਅਦਾਰੇ ਰੋਜ਼ਾਨਾ ਸਪੋਕਸਮੈਨ ਦੇ ਅਖਬਾਰ ਦੀ ਇੱਕ ਕਲਿਪ ਖੂਬ ਵਾਇਰਲ ਹੋਈ ਜਿਸ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਨੂੰ ਦਰਸਾਇਆ ਗਿਆ ਹੈ। ਬਿਆਨ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਕਿਸੇ ਗ੍ਰੰਥੀ ਦੇ ਕਹਿਣ ‘ਤੇ ਸਰਕਾਰ ਆਪਣੇ ਫੈਸਲੇ ਨਹੀਂ ਬਦਲਦੀ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਚਾਰਜਿੰਗ ਲੱਗੀ ਇਲੈਕਟ੍ਰਿਕ ਗੱਡੀ ‘ਚ ਹੋਇਆ ਬਲਾਸਟ? ਵਾਇਰਲ ਦਾਅਵਾ ਫਰਜ਼ੀ ਹੈ
ਦਾਅਵਾ ਕੀਤਾ ਜਾ ਰਿਹਾ ਹੈ ਕਿ ਚਾਰਜਿੰਗ ਲੱਗੀ ਇਲੈਕਟ੍ਰਿਕ ਗੱਡੀ ‘ਚ ਬਲਾਸਟ ਹੋ ਗਿਆ। ਵਾਇਰਲ ਦਾਅਵਾ ਸੱਚ ਨਹੀਂ ਹੈ। ਵਾਇਰਲ ਵੀਡੀਓ ਕਿਸੇ ਇਲੈਕਟ੍ਰਿਕ ਕਾਰ ਧਮਾਕੇ ਦਾ ਨਹੀਂ ਸਗੋਂ ਸੀਐਨਜੀ ਗੈਸ ਭਰਦੇ ਸਮੇਂ ਹੋਏ ਧਮਾਕੇ ਦਾ ਹੈ।

ਕੀ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਕਸਿਆ ਤੰਜ?
ਮੀਡਿਆ ਅਦਾਰਾ ਰੋਜ਼ਾਨਾ ਸਪੋਕਸਮੈਨ ਦੀ ਕਲਿਪਿੰਗ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਤੰਜ ਕਸਿਆ। ਵਾਇਰਲ ਹੋ ਰਹੀ ਅਖਬਾਰ ਦੀ ਕਲਿਪ ਐਡੀਟਡ ਹੈ। ਫਰਜ਼ੀ ਕਲਿਪ ਨੂੰ ਸ਼ੇਅਰ ਕਰ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਦੱਸਦਿਆਂ ਸੋਸ਼ਲ ਮੀਡਿਆ ਤੇ ਫਰਜ਼ੀ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪ੍ਰੋ ਪੰਜਾਬ ਟੀਵੀ ਦੇ ਨਾਂ ਤੋਂ ਵਾਇਰਲ ਹੋ ਰਹੀ ਇਹ ਪੋਸਟ ਐਡੀਟਡ ਹੈ
ਮੀਡਿਆ ਅਦਾਰਾ ਪ੍ਰੋ ਪੰਜਾਬ ਟੀਵੀ ਦੇ ਸਕ੍ਰੀਨਸ਼ਾਟ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਪ ਵਿਧਾਇਕ ਇੰਦਰਜੀਤ ਕੌਰ ਮਾਨ ਨਕੋਦਰ ਦੇ ਨੇੜਲੇ ਪਿੰਡ ‘ਚ ਭੰਗ ਮਲਦੇ ਫੜੇ ਗਏ। ਇਹ ਸੱਚ ਨਹੀਂ ਹੈ। ਪ੍ਰੋ ਪੰਜਾਬ ਟੀਵੀ ਦੀ ਐਡੀਟਡ ਪੋਸਟ ਨੂੰ ਸ਼ੇਅਰ ਕਰ ਆਪ ਵਿਧਾਇਕ ਖਿਲਾਫ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ।

ਕੀ AAP ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲੰਧਰ ਜਿਮਨੀ ਲੋਕ ਸਭਾ ਚੋਣਾਂ ਵਿੱਚ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਦੇ ਮੁੱਖੀ ਮੰਤਰੀ ਭਗਵੰਤ ਮਾਨ ਤੋਂ ਅਸਤੀਫਾ ਮੰਗਿਆ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਉਸ ਸਮੇਂ ਸੁਸ਼ੀਲ ਰਿੰਕੂ ਕਾਂਗਰਸ ਪਾਰਟੀ ਵਿੱਚ ਸਨ।