ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੀ ਗਿਰਫਤਾਰੀ ਨੂੰ ਲੈ ਕੇ ਵੀਡੀਓ ਅਤੇ ਤਸਵੀਰਾਂ ਖੂਬ ਵਾਇਰਲ ਹੋਈਆਂ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਮੁਹਾਲੀ ਦੀ ਸਾਲ 2011 ਦੀ ਘਟਨਾ ਨੂੰ ਅਮ੍ਰਿਤਪਾਲ ਸਿੰਘ ਮਾਮਲੇ ਨਾਲ ਜੋੜਕੇ ਕੀਤਾ ਸ਼ੇਅਰ
ਮੀਡਿਆ ਅਦਾਰਾ ਜਗਬਾਣੀ ਨੇ ਖਬਰ ਪ੍ਰਕਾਸ਼ਿਤ ਕਰਦਿਆਂ ਦਾਅਵਾ ਕੀਤਾ ਕਿ ਪਾਕਿਸਤਾਨ ਅਸ਼ਾਂਤੀ ਫੈਲਾਉਣ ਲਈ ਫਰਜ਼ੀ ਸਿੱਖ ਭਾਰਤ ਵਿਚ ਭੇਜ ਰਿਹਾ ਹੈ। ਇਹ ਸੱਚ ਨਹੀਂ ਹੈ। ਤਸਵੀਰਾਂ ਸਾਲ 2011 ਦੀਆਂ ਹਨ ਜਿਥੇ ਰੋਸ਼ ਜਤਾ ਰਹੇ ਮੁਲਾਜ਼ਮਾਂ ਚੋਂ ਇੱਕ ਸਿੱਖ ਪ੍ਰਦਰਸ਼ਨਕਾਰੀ ਦੀ ਪੁਲਿਸ ਮੁਲਾਜ਼ਮ ਵਲੋਂ ਪੱਗ ਲਾਹ ਦਿੱਤੀ ਗਈ ਸੀ।

ਕਿਸੀ ਹੋਰ ਵਿਅਕਤੀ ਦੀ ਗਿਰਫਤਾਰੀ ਦੀ ਖਬਰ ਨੂੰ ਅਮ੍ਰਿਤਪਾਲ ਸਿੰਘ ਨਾਲ ਜੋੜਕੇ ਕੀਤਾ ਜਾ ਰਿਹਾ ਵਾਇਰਲ
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਪਹਿਲਾਂ ਮਨ ਗਈ ਸੀ ਕਿ ਅਮ੍ਰਿਤਪਾਲ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਹੈ। ਇਹ ਸੱਚ ਨਹੀਂ ਹੈ।ਅਸਲ ਵੀਡੀਓ ਫਾਜ਼ਿਲਕਾ ਦੇ ਅਰਨੀਵਾਲਾ ਦੀ ਹੈ ਜਿਥੇ ਅਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਗਿਰਫਤਾਰ ਕੀਤਾ ਗਿਆ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕਰਨਾਟਕ ਨੇ ਆਪਣਾ ਝੰਡਾ ਵੱਖਰਾ ਨਹੀਂ ਕੀਤਾ ਹੈ, ਗੁੰਮਰਾਹਕੁੰਨ ਦਾਅਵਾ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰਨਾਟਕ ਵਾਲਿਆਂ ਨੇ ਆਪਣਾ ਝੰਡਾ ਵੱਖਰਾ ਕਰ ਲਿਆ ਹੈ। ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਸਿੱਧਰਮਈਆ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਰਾਜ ਝੰਡੇ ਵਿੱਚ ਕੁਝ ਤਬਦੀਲੀ ਕਰਨ ਦਾ ਫੈਸਲਾ ਲਿਆ ਗਿਆ ਸੀ ਪਰ ਕੇਂਦਰ ਸਰਕਾਰ ਨੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਸੀ।

ਦਿਨ-ਦਿਹਾੜੇ ਲੁੱਟ ਖੋਹ ਦੀ ਇਹ ਵਾਰਦਾਤ ਸਾਲ 2021 ਦੀ ਹੈ
ਦਿਨ ਦਿਹਾੜੇ ਲੁੱਟ ਖੋਹ ਦੀ ਵਾਰਦਾਤ ਦੀ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਅਕਤੂਬਰ 2021 ਦਾ ਹੈ ਜਿਸਨੂੰ ਗੁੰਮਰਾਹਕੁਨ ਦਾਅਵੇ ਨਾਲ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ