ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਜਲੰਧਰ ਜਿਮਨੀ ਚੋਣਾਂ ਨੂੰ ਲੈ ਕੇ ਖੂਬ ਤਸਵੀਰਾਂ ਅਤੇ ਵੀਡੀਓ ਵਾਇਰਲ ਹੋਈਆਂ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਜਲੰਧਰ ਜ਼ਿਮਨੀ ਚੋਣਾਂ ਵਿੱਚ ਭਗਵੰਤ ਮਾਨ ਨੇ ਮੰਨੀ ਹਾਰ?
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲੰਧਰ ਜ਼ਿਮਨੀ ਚੋਣਾਂ ਵਿੱਚ ਭਗਵੰਤ ਮਾਨ ਨੇ ਹਾਰ ਸਵੀਕਾਰ ਕਰ ਲਈ ਹੈ। ਵਾਇਰਲ ਵੀਡੀਓ ਪੁਰਾਣੀ ਹੈ। ਵਾਇਰਲ ਵੀਡੀਓ ਸਾਲ 2018 ਦਾ ਹੈ ਜਦੋਂ ਸ਼ਾਹਕੋਟ ਜਿਮਨੀ ਚੋਣਾਂ ਦੌਰਾਨ ਭਗਵੰਤ ਮਾਨ ਆਪ ਉਮੀਦਵਾਰ ਰਤਨ ਸਿੰਘ ਕਾਕੜਕਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ।

ਕੀ Sukhbir Singh Badal ਨੇ Sidhu Moose Wala ਦੇ ਪਿਤਾ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ?
ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਹਾਲ ਹੀ ਵਿੱਚ ਮੁਲਾਕਾਤ ਕੀਤੀ। ਵਾਇਰਲ ਤਸਵੀਰ ਪੁਰਾਣੀ ਹੈ। ਤਸਵੀਰ ਪਿਛਲੇ ਸਾਲ ਜੂਨ ਦੀ ਹੈ ਜਦੋਂ ਸੁਖਬੀਰ ਸਿੰਘ ਬਾਦਲ ਪੰਜਾਬੀ ਗਾਇਕ ਸਿੱਧੂਮੂਸੇ ਵਾਲਾ ਦੀ ਮੌਤ ਤੋਂ ਬਾਅਦ ਮੂਸਾ ਪਿੰਡ ਪਹੁੰਚੇ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਦਾਜ ‘ਚ ਮੋਟਰਸਾਈਕਲ ਮੰਗਣ ‘ਤੇ ਸਹੁਰੇ ਨੇ ਜਵਾਈ ਨੂੰ ਚੱਪਲਾਂ ਨਾਲ ਕੁੱਟਿਆ?
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਾਜ ‘ਚ ਮੋਟਰਸਾਈਕਲ ਦੀ ਮੰਗ ਕਰਨ ‘ਤੇ ਸਹੁਰੇ ਨੇ ਜਵਾਈ ਨੂੰ ਚੱਪਲਾਂ ਨਾਲ ਕੁੱਟਿਆ। ਵਾਇਰਲ ਵੀਡੀਓ ਸਕ੍ਰਿਪਟਡ ਹੈ। ਇਸ ਵੀਡੀਓ ਨੂੰ ਸੱਚ ਮੰਨ ਕੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ।

ਡੌਂਕੀ ਲਾਉਣ ਵਾਲੇ ਲੱਖਾਂ ਲਾ ਕੇ ਜੰਗਲਾਂ ‘ਚ ਭੁੱਖਣ-ਭਾਣੇ ਤਰਲੇ ਕਰ ਰਹੇ ਹਨ?
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਡੌਂਕੀ ਲਾਉਣ ਵਾਲੇ ਲੱਖਾਂ ਲਾ ਕੇ ਜੰਗਲਾਂ ‘ਚ ਭੁੱਖਣ-ਭਾਣੇ ਤਰਲੇ ਕਰ ਰਹੇ ਹਨ। ਇਹ ਵੀਡੀਓ ਵਲਾਗਰ ‘ਫਲਾਪ ਯੂਟਿਊਬਰ’ ਦੁਆਰਾ ਬਣਾਈ ਗਈ ਹੈ ਜਿਸ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ। ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਸਿੱਖ ਜੱਥੇਬੰਦੀਆਂ ਨੇ ਭਗਵੰਤ ਮਾਨ ਨੂੰ ਭਜਾਇਆ? ਵਿਧਾਨਸਭਾ ਚੋਣਾਂ ਦੀ ਵੀਡੀਓ ਵਾਇਰਲ
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲੰਧਰ ਜਿਮਨੀ ਚੋਣਾਂ ਦੌਰਾਨ ਸਿੱਖ ਜੱਥੇਬੰਦੀਆਂ ਨੇ ਭਗਵੰਤ ਮਾਨ ਨੂੰ ਭਜਾਇਆ। ਵਾਇਰਲ ਵੀਡੀਓ ਫਰਵਰੀ 2022 ਦਾ ਹੈ ਜਦੋਂ ਪੰਜਾਬ ਵਿੱਚ ਵਿਧਾਨਸਭਾ ਚੋਣਾਂ ਦੀ ਤਿਆਰੀ ਚੱਲ ਰਹੀ ਸੀ। ਵੀਡੀਓ ਨੂੰ ਜਲੰਧਰ ਜਿਮਨੀ ਚੋਣਾਂ ਨਾਲ ਜੋੜਕੇ ਫਰਜ਼ੀ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ