ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋਈ ਜਿਸ ਵਿੱਚ ਇੱਕ ਲਾਲ ਦੀ ਬੱਸ ਨੂੰ ਖਾਈ ਵਿੱਚ ਡਿਗਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਕੀਤਾ ਗਿਆ ਕਿ ਇਹ ਵੀਡੀਓ ਮੇਘਾਲਿਆ ਦਾ ਹੈ ਜਿਥੇ ਚਾਹ ਪੀਣ ਗਏ ਡਰਾਈਵਰ ਦੀ ਲਾਪਰਵਾਹੀ ਕਾਰਨ ਬੱਸ ਖਾਈ ਵਿੱਚ ਗਿਰ ਗਈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਜੱਜ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦੀ ਪੈਰਵੀ ਕਰ ਰਹੇ ਵਕੀਲ ਨੂੰ ਫਟਕਾਰ ਲਗਾਈ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਜੱਜ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦੀ ਪੈਰਵੀ ਕਰ ਰਹੇ ਵਕੀਲ ਨੂੰ ਫਟਕਾਰ ਲਗਾ ਉਸ ਨੂੰ ਜੇਲ੍ਹ ਭੇਜ ਦਿੱਤਾ। ਧੀਰੇਂਦਰ ਸ਼ਾਸਤਰੀ ਦੀ ਕਥਾ ਦਾ ਸਥਾਨ ਬਦਲਣ ਦੀ ਵਕਾਲਤ ਕਰ ਰਹੇ ਵਕੀਲ ਦੀ ਜੱਜ ਨਾਲ ਬਹਿਸ ਦੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਮੇਘਾਲਿਆ ‘ਚ ਚਾਹ ਪੀਣ ਗਏ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਬੱਸ ਹਾਦਸਾ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਮੇਘਾਲਿਆ ਦਾ ਹੈ ਜਿਥੇ ਬੱਸ ਦਾ ਡਰਾਈਵਰ ਚਾਹ ਪੀਣ ਗਿਆ ਅਤੇ ਲਾਪਰਵਾਹੀ ਦੇ ਕਾਰਨ ਬੱਸ ਖਾਈ ਵਿੱਚ ਗਿਰ ਗਈ। ਇੰਡੋਨੇਸ਼ੀਆ ‘ਚ ਹੋਏ ਹਾਦਸੇ ਦੀ ਵੀਡੀਓ ਨੂੰ ਮੇਘਾਲਿਆ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਬੇਅਦਬੀ ਦੀ ਪੁਰਾਣੀ ਘਟਨਾ ਨੂੰ ਹਾਲੀਆ ਦੱਸਕੇ ਕੀਤਾ ਸ਼ੇਅਰ
ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਦਿੱਲੀ ਵਿਖੇ ਬੇਅਦਬੀ ਦੀ ਘਟਨਾ ਵਾਪਰੀ। ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਸਾਲ 2020 ਦੀ ਹੈ ਜਦੋਂ ਪਵਿੱਤਰ ਥੜਾ ਸਾਹਿਬ ਤੇ ਅਣਜਾਨ ਸ਼ਖਸ ਨੇ ਛਾਲ ਮਾਰ ਦਿੱਤੀ ਅਤੇ ਬੇਅਦਬੀ ਦੀ ਕੋਸ਼ਿਸ਼ ਕੀਤੀ।

RBI ਦੇ ਫੈਸਲੇ ਤੋਂ ਬਾਅਦ ਟਾਇਰ ਚੋਂ ਨਿਕਲੇ 2000 ਰੁਪਏ ਦੇ ਨੋਟ? ਪੁਰਾਣੀ ਵੀਡੀਓ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਆਰਬੀਆਈ ਵੱਲੋਂ 2000 ਰੁਪਏ ਦੇ ਨੋਟ ਨੂੰ ਲੈ ਕੇ ਕੀਤੇ ਗਏ ਫੈਸਲੇ ਤੋਂ ਬਾਅਦ ਲੋਕਾਂ ਨੇ ਗੁਪਤ ਥਾਵਾਂ ‘ਤੇ ਰੱਖੇ ਕਾਲੇ ਧਨ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਵੀਡੀਓ ਹਾਲੀਆ ਨਹੀਂ ਸਗੋਂ ਅਪ੍ਰੈਲ 2019 ਦਾ ਹੈ, ਜਦੋਂ ਇਨਕਮ ਟੈਕਸ ਵਿਭਾਗ ਨੇ ਕਰਨਾਟਕ ‘ਚ ਨਕਦੀ ਜ਼ਬਤ ਕੀਤੀ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ