ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਪੰਜਾਬ ਵਿੱਚ ਆਏ ਹੜਾਂ ਨੂੰ ਲੈ ਕੇ ਖੂਬ ਤਸਵੀਰਾਂ ਅਤੇ ਵੀਡੀਓ ਵਾਇਰਲ ਹੋਈਆਂ। ਵੀਡੀਓ ਨੂੰ ਸ਼ੇਅਰ ਕਰ ਇਹ ਵੀ ਦਾਅਵਾ ਕੀਤਾ ਗਿਆ ਕਿ ਨੰਗਲ ਡੈਮ ਨੂੰ ਖੋਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਸ਼ਿਮਲਾ ‘ਚ ਢਹਿਢੇਰੀ ਹੋਈ ਇਮਾਰਤ ਦਾ ਇਹ ਵੀਡੀਓ ਹਾਲੀਆ ਹੈ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ਿਮਲਾ ਵਿੱਚ ਹੋਈ ਲੈਂਡਸਲਾਈਡ ਦੀ ਇਹ ਵੀਡੀਓ ਹਾਲੀਆ ਹੋ। ਵਾਇਰਲ ਵੀਡੀਓ ਹਾਲੀਆ ਨਹੀਂ ਸਗੋਂ 2021 ਦਾ ਹੈ ਜਦੋਂ ਸ਼ਿਮਲਾ ਦੇ ਕੱਚਘਾਟ ਇਲਾਕੇ ਵਿੱਚ ਭਾਰੀ ਮੀਂਹ ਕਾਰਣ ਜ਼ਮੀਨ ਕਮਜ਼ੋਰ ਹੋ ਗਈ ਅਤੇ ਇੱਕ 8 ਮਰਲਾ ਇਮਾਰਤ ਢਹਿਢੇਰੀ ਹੋ ਗਈ ਸੀ।

ਹਰਿਆਣਾ ਦੇ ਹੜ੍ਹ ਪ੍ਰਭਾਵਿਤ ਇਲਾਕੇ ਅੰਬਾਲਾ ਵਿੱਚ ਦੇਖਿਆ ਗਿਆ ਮਗਰਮੱਛ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਇਲਾਕੇ ਅੰਬਾਲਾ ‘ਚ ਮਗਰਮੱਛ ਨੂੰ ਦੇਖਿਆ ਗਿਆ। ਇਹ ਸੱਚ ਨਹੀਂ ਹੈ। ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਵਿੱਚ ਸਾਲ 2022 ਵਿੱਚ ਦੇਖੇ ਗਏ ਇੱਕ ਮਗਰਮੱਛ ਦੀ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਮੋਹਾਲੀ ਦੀ ਸੜਕ ‘ਤੇ ਰੁੜ੍ਹ ਰਹੀਆਂ ਨੇ ਕਾਰਾਂ? ਵਾਇਰਲ ਵੀਡੀਓ ਸਾਲ 2017 ਦਾ ਹੈ
ਸੜਕ ‘ਤੇ ਮੀਂਹ ਦੇ ਪਾਣੀ ‘ਚ ਰੁੜ ਰਹੀਆਂ ਕਾਰਾਂ ਦੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਿਹਾ ਇਹ ਵੀਡੀਓ 6 ਸਾਲ ਪੁਰਾਣਾ ਹੈ ਅਤੇ ਵੀਡੀਓ ਦਾ ਪੰਜਾਬ ਵਿਚ ਬਣੇ ਹਾਲੀਆ ਹੜ੍ਹ ਦੀ ਸਥਿਤੀ ਨਾਲ ਕੋਈ ਸਬੰਧ ਨਹੀਂ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਵਰਦੇ ਮੀਂਹ ‘ਚ ਆਇਆ ਮਗਰਮੱਛ? ਪੁਰਾਣੀ ਵੀਡੀਓ ਫਰਜ਼ੀ ਦਾਅਵੇ ਨਾਲ ਵਾਇਰਲ
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ‘ਚ ਹਾਲੀਆ ਹੜ੍ਹ ਦੀ ਸਥਿਤੀ ਵਿਚ ਮੁਹਾਲੀ ਦੇ ਪਿੰਡ ਬਡਾਲੀ ਵਿਚ ਇੱਕ ਮਗਰਮੱਛ ਨੂੰ ਰਿਹਾਇਸ਼ੀ ਇਲਾਕੇ ਵਿਚ ਦੇਖਿਆ ਗਿਆ। ਵਾਇਰਲ ਹੋ ਰਿਹਾ ਇਹ ਵੀਡੀਓ ਪੁਰਾਣਾ ਹੈ ਅਤੇ ਇਸਦਾ ਪੰਜਾਬ ਵਿਚ ਬਣੇ ਹਾਲੀਆ ਹੜ੍ਹ ਦੀ ਸਥਿਤੀ ਨਾਲ ਕੋਈ ਸਬੰਧ ਨਹੀਂ ਹੈ।

ਨੰਗਲ ਡੈਮ ਚੋਂ ਪਾਣੀ ਛੱਡੇ ਜਾਣ ਦਾ ਹੈ ਇਹ ਵੀਡੀਓ?
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੰਗਲ ਡੈਮ ਨੂੰ ਖੋਲ ਦਿੱਤਾ ਗਿਆ ਹੈ। ਇਹ ਸੱਚ ਨਹੀਂ ਹੈ। ਡੈਮ ਤੋਂ ਪਾਣੀ ਛੱਡੇ ਜਾਣ ਦਾ ਦ੍ਰਿਸ਼ ਨੰਗਲ ਡੈਮ ਦਾ ਨਹੀਂ, ਸਗੋਂ ਚੀਨ ਦੇ ਹੇਨਾਨ ਸੂਬੇ ਵਿਚ ਸਥਿਤ ਜ਼ਿਆਓਲਾਂਗਦੀ ਡੈਮ ਦਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ