ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਿਤ ਸ਼ਾਹ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਡਿਗਰੀਆਂ ਨੂੰ ਫਰਜ਼ੀ ਦੱਸਿਆ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਵਿਆਹ ਵਾਲੇ ਦਿਨ ਮੁੰਡੇ ਨੇ ਮੰਗੀ ਕਾਰ? ਵਾਇਰਲ ਵੀਡੀਓ ਸਕ੍ਰਿਪਟਡ ਹੈ
ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਾਜ ‘ਚ ਸਕਾਰਪੀਓ ਕਾਰ ਦੀ ਮੰਗ ਕਰਨ ‘ਤੇ ਸਹੁਰੇ ਨੇ ਜਵਾਈ ਨੂੰ ਚੱਪਲਾਂ ਨਾਲ ਕੁੱਟਿਆ। ਦਾਜ ਦੀ ਮੰਗ ਲਈ ‘ਸਹੁਰੇ ਵੱਲੋਂ ਜਵਾਈ ਦੀ ਕੁਟਾਈ ਦੇ ਦਾਅਵੇ ਵਾਲੀ ਵਾਇਰਲ ਵੀਡੀਓ ਸਕ੍ਰਿਪਟਡ ਹੈ। ਇਸ ਵੀਡੀਓ ਨੂੰ ਸੱਚ ਮੰਨ ਕੇ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਦੀਵੇ ਚੋਂ ਤੇਲ ਇਕੱਠਾ ਕਰਦੀ ਛੋਟੀ ਬੱਚੀ ਦੀ ਇਹ ਤਸਵੀਰ ਪੁਰਾਣੀ ਹੈ
ਦੀਵਿਆਂ ‘ਚੋਂ ਬੋਤਲ ‘ਚ ਤੇਲ ਭਰਦੀ ਛੋਟੀ ਬੱਚੀ ਦੀ ਤਸਵੀਰ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਤਸਵੀਰ ਹਾਲੀਆ ਨਹੀਂ ਸਗੋਂ ਸਾਲ 2019 ਤੋਂ ਇੰਟਰਨੇਟ ਤੇ ਮੌਜੂਦ ਹੈ। ਪੁਰਾਣੀ ਤਸਵੀਰ ਨੂੰ ਮੁੜ ਵਾਇਰਲ ਕੀਤਾ ਜਾ ਰਿਹਾ ਹੈ।

ਗਲੇਨ ਮੈਕਸਵੇਲ ਨੇ ਸਚਿਨ ਤੇਂਦੁਲਕਰ ਦੇ ਪੈਰੀਂ ਹੱਥ ਲਗਾਏ?
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਗਲੇਨ ਮੈਕਸਵੇਲ ਨੂੰ ਸਾਬਕਾ ਕ੍ਰਿਕੇਟਰ ਸਚਿਨ ਤੇਂਦੁਲਕਰ ਦੇ ਪੈਰ ਹੱਥ ਲਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਫ਼ਗ਼ਾਨਿਸਤਾਨ ਨੂੰ ਹਰਾਉਣ ਤੋਂ ਬਾਅਦ ਗਲੇਨ ਮੈਕਸਵੇਲ ਨੇ ਸਚਿਨ ਤੇਂਦੁਲਕਰ ਦੇ ਪੈਰੀਂ ਹੱਥ ਲਾਏ। ਵਾਇਰਲ ਦਾਅਵਾ ਗੁੰਮਰਾਹਕੁਨ ਹੈ। ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅਮ੍ਰਿਤਪਾਲ ਸਿੰਘ ਦਾ ਕੀਤਾ ਸਮਰਥਨ?
ਰਾਜਸਥਾਨ ਚੋਣਾਂ ਵਿਚਕਾਰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਗਹਿਲੋਤ ਨੇ ਖਾਲਿਸਤਾਨ ਦੀ ਮੰਗ ਕਰਨ ਵਾਲੇ ਅੰਮ੍ਰਿਤਪਾਲ ਦਾ ਸਮਰਥਨ ਕੀਤਾ। ਇਹ ਸੱਚ ਨਹੀਂ ਹੈ। ਅਸ਼ੋਕ ਗਹਿਲੋਤ ਦੀ ਅਧੂਰੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀਆਂ ਨੂੰ ਲੈ ਕੇ ਅਮਿਤ ਸ਼ਾਹ ਨੇ ਦਿੱਤਾ ਇਹ ਬਿਆਨ? ਵਾਇਰਲ ਵੀਡੀਓ ਅਧੂਰਾ ਹੈ
ਸੋਸ਼ਲ ਮੀਡੀਆ ‘ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਿਤ ਸ਼ਾਹ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਡਿਗਰੀਆਂ ਨੂੰ ਫਰਜ਼ੀ ਦੱਸਿਆ ਹੈ। ਵਾਇਰਲ ਦਾਅਵਾ ਗੁੰਮਰਾਹਕੁਨ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਅਧੂਰਾ ਹੈ। ਗ੍ਰਹਿ ਮੰਤਰੀ ਨੇ PM ਮੋਦੀ ਦੀ ਡਿਗਰੀਆਂ ਨੂੰ ਫਰਜ਼ੀ ਨਹੀਂ ਦੱਸਿਆ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।