ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ‘ਆਪ’ ਨੇਤਾ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਨੂੰ ਲੈ ਖੂਬ ਚਰਚਾ ਰਹੀ। ਇਹ ਵੀ ਦਾਅਵਾ ਕੀਤਾ ਗਿਆ ਕਿ ਦੋਵੇਂ ਇਕੱਠੇ ਲੰਡਨ ਸਕੂਲ ਆਫ ਇਕਨਾਮਿਕਸ ‘ਚ ਪੜ੍ਹੇ ਹਨ। ਇਸ ਦੇ ਨਾਲ ਕਰਨਾਟਕ ਚੋਣਾਂ ਨੂੰ ਲੈ ਕੇ ਵੀ ਫਰਜ਼ੀ ਖਬਰਾਂ ਵਾਇਰਲ ਹੋਈਆਂ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਅਕਸ਼ੈ ਕੁਮਾਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਸਮਰਥਨ ਕੀਤਾ?
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਸ਼ੈ ਕੁਮਾਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਸਮਰਥਨ ਕੀਤਾ। ਅਕਸ਼ੈ ਕੁਮਾਰ ਨੇ ਇਮਰਾਨ ਖਾਨ ਨੂੰ ਸਮਰਥਨ ਨਹੀਂ ਦਿੱਤਾ ਹੈ। ਵਾਇਰਲ ਵੀਡੀਓ GOQii ਬ੍ਰਾਂਡ ਦੇ ਪ੍ਰਮੋਸ਼ਨ ਦਾ ਹਿੱਸਾ ਹੈ ਅਤੇ ਵਾਇਰਲ ਵੀਡੀਓ ਵਿਚ ਆਡੀਓ ਕੱਟ ਕੇ ਲਾਇਆ ਗਿਆ ਹੈ।

ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਲੰਡਨ ਸਕੂਲ ਆਫ ਇਕਨਾਮਿਕਸ ‘ਚ ਇਕੱਠੇ ਪੜ੍ਹੇ ਹਨ?
ਦਾਅਵਾ ਕੀਤਾ ਜਾ ਰਿਹਾ ਹੈ ਕਿ ‘ਆਪ’ ਨੇਤਾ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਲੰਡਨ ਸਕੂਲ ਆਫ ਇਕਨਾਮਿਕਸ ‘ਚ ਇਕੱਠੇ ਪੜ੍ਹੇ ਹਨ। ਇਹ ਸੱਚ ਨਹੀਂ ਹੈ। ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਲੰਡਨ ਸਕੂਲ ਆਫ਼ ਇਕਨਾਮਿਕਸ ਵਿੱਚ ਇਕੱਠੇ ਨਹੀਂ ਪੜ੍ਹੇ ਹਨ।
Also Read: ਡੌਂਕੀ ਲਾਉਣ ਵਾਲੇ ਲੱਖਾਂ ਲਾ ਕੇ ਜੰਗਲਾਂ ‘ਚ ਭੁੱਖਣ-ਭਾਣੇ ਤਰਲੇ ਕਰ ਰਹੇ ਹਨ?

ਕੀ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦਾ ਚੇਲਾ ਮੇਜ਼ਬਾਨ ਦੀ ਪਤਨੀ ਨੂੰ ਲੈ ਕੇ ਭੱਜ ਗਿਆ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦਾ ਇੱਕ ਚੇਲਾ ਮੇਜ਼ਬਾਨ ਦੀ ਪਤਨੀ ਨੂੰ ਲੈ ਕੇ ਭੱਜ ਗਿਆ। ਮੇਜ਼ਬਾਨ ਦੀ ਪਤਨੀ ਨਾਲ ਭੱਜਣ ਵਾਲਾ ਵਿਅਕਤੀ ਚਿਤਰਕੂਟ ਦੇ ਕਥਾਵਾਚਕ ਧੀਰੇਂਦਰ ਆਚਾਰੀਆ ਦਾ ਚੇਲਾ ਹੈ, ਨਾ ਕਿ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦਾ।

ਕੀ ਕਰਨਾਟਕ ਵਿੱਚ ਕਾਂਗਰਸ ਦੀ ਜਿੱਤ ਦਾ ਜਸ਼ਨ ਮਨਾਉਂਦਿਆਂ ਪਾਕਿਸਤਾਨੀ ਝੰਡਾ ਲਹਿਰਾਇਆ ਗਿਆ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰਨਾਟਕ ਵਿੱਚ ਕਾਂਗਰਸ ਦੀ ਜਿੱਤ ਦਾ ਜਸ਼ਨ ਮਨਾਉਂਦਿਆਂ ਪਾਕਿਸਤਾਨੀ ਝੰਡਾ ਲਹਿਰਾਇਆ ਗਿਆ। ਕਰਨਾਟਕ ਵਿੱਚ ਕਾਂਗਰਸ ਦੀ ਜਿੱਤ ਦਾ ਜਸ਼ਨ ਮਨਾਉਂਦਿਆਂ ਪਾਕਿਸਤਾਨੀ ਝੰਡਾ ਲਹਿਰਾਉਣ ਦਾ ਦਾਅਵਾ ਫਰਜ਼ੀ ਹੈ। ਵਾਇਰਲ ਵੀਡੀਓ ‘ਚ ਨਜ਼ਰ ਆ ਰਿਹਾ ਝੰਡਾ ਇਸਲਾਮਿਕ ਝੰਡਾ ਹੈ।

ਲੁੱਟ-ਖੋਹ ਦੌਰਾਨ ਹੋਈ ਗੋਲੀਬਾਰੀ ਦਾ ਇਹ ਵੀਡੀਓ ਪਾਕਿਸਤਾਨ ਦਾ ਹੈ
ਲੁੱਟ-ਖੋਹ ਦੌਰਾਨ ਹੋਈ ਗੋਲੀਬਾਰੀ ਦੀ ਵੀਡੀਓ ਨੂੰ ਭਾਰਤ ਦੇ ਪੰਜਾਬ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਪੰਜਾਬ ਦਾ ਨਹੀਂ ਬਲਕਿ ਪਾਕਿਸਤਾਨ ਦੇ ਫੈਸਲਾਬਾਦ ਅਧੀਨ ਪੈਂਦੇ ਮਨਸੁਰਆਬਾਦ ਇਲਾਕੇ ਦਾ ਹੈ। ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕਰਦਿਆਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ