Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Viral
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਆਨੰਦ ਕਾਰਜ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਰਾਗੀ ਸਿੰਘ ਕੀਰਤਨ ਕਰ ਰਹੇ ਹਨ ਅਤੇ ਇਸ ਦੌਰਾਨ ਜੋੜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਲਾਵਾਂ ਲੈਣ ਤੋਂ ਬਾਅਦ ਜ਼ਮੀਨ ‘ਤੇ ਬੈਠਣ ਦੀ ਬਜਾਏ ਅਗਲੀ ਲਾਵਾਂ ਦਾ ਪਾਠ ਸੁਣਨ ਦੀ ਥਾਂ ਕੁਰਸੀ ‘ਤੇ ਬੈਠ ਜਾਂਦੇ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਪੰਜਾਬ ਦਾ ਦੱਸਦਿਆਂ ਸ਼ੇਅਰ ਕਰ ਰਹੇ ਹਨ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।
ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੇ ਕੈਮਰੇ ਦੀ ਗੈਰ-ਹਾਜ਼ਰੀ ‘ਚ ਪੱਗ ਬੰਨਣ ਤੋਂ ਇਨਕਾਰ ਕੀਤਾ। ਰਾਹੁਲ ਗਾਂਧੀ ਦੁਆਰਾ ਕੈਮਰੇ ਤੋਂ ਬਿਨਾਂ ਪੱਗ ਪਹਿਨਣ ਤੋਂ ਇਨਕਾਰ ਕਰਨ ਦੇ ਨਾਂ ‘ਤੇ ਸ਼ੇਅਰ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ। ਦਰਅਸਲ ਰਾਹੁਲ ਗਾਂਧੀ ਇਕ ਮਹਿਲਾ ਦੁਆਰਾ ਫੋਟੋ ਖਿਚਵਾਉਣ ਦੀ ਬੇਨਤੀ ਨੂੰ ਠੁਕਰਾ ਰਹੇ ਸਨ।
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰਨ ਔਜਲਾ ਦੇ ਸ਼ੋ ਵਿੱਚ ਸਿੱਧੂ ਮੂਸੇਵਾਲਾ ਦੇ ਨਾਅਰੇ ਲੱਗੇ। ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਨਾਅਰੇ ਨਹੀਂ ਲੱਗੇ ਸਨ।
ਕੁਰਸੀ ਤੇ ਬੈਠ ਕੇ ਲਾਵਾਂ ਦਾ ਪਾਠ ਸੁਣ ਰਹੀ ਜੋੜੀ ਦੀ ਵੀਡੀਓ ਨੂੰ ਪੰਜਾਬ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਪੰਜਾਬ ਦੀ ਨਹੀਂ ਸਗੋਂ ਕੈਨੇਡਾ ਦੇ ਓਕਵਿਲੇ ਸਥਿਤ ਗੁਰਦੁਆਰਾ ਦੀ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਤਸਵੀਰਾਂ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ ਆਪਣੇ ਪਰਿਵਾਰ ਸਮੇਤ ਹਾਲ ਹੀ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਵਾਇਰਲ ਹੋ ਰਹੀ ਤਸਵੀਰਾਂ ਹਾਲੀਆ ਨਹੀਂ ਸਗੋਂ ਸਾਲ 2020 ਦੀਆਂ ਹਨ ਜਦੋਂ ਸੋਨਾਲੀ ਬੇਂਦਰੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸਨ।
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਸ਼ਣ ਦੌਰਾਨ ਰਾਹੁਲ ਗਾਂਧੀ ਨੇ ਦੇਸ਼ ਦੀ ਆਬਾਦੀ ਨੂੰ 140 ਕਰੋੜ ਰੁਪਏ ਦੱਸਿਆ। ਵਾਇਰਲ ਕਲਿਪ ਅਧੂਰੀ ਹੈ। ਰਾਹੁਲ ਗਾਂਧੀ ਨੇ ਦੇਸ਼ ਦੀ ਆਬਾਦੀ ਨੂੰ 140 ਕਰੋੜ ਰੁਪਏ ਕਿਹਾ ਸੀ ਪਰ ਅਗਲੇ ਹੀ ਪਲ ਸੁਧਾਰ ਕਰਦਿਆਂ ਉਨ੍ਹਾਂ ਨੇ 140 ਕਰੋੜ ਲੋਕ ਕਹਿ ਦਿੱਤਾ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
June 7, 2025
Shaminder Singh
June 22, 2024
Shaminder Singh
March 23, 2024