Claim
ਪੰਜਾਬ ਵਿੱਚ ਹੜ੍ਹ ਦੇ ਪਾਣੀ ਵਿੱਚ ਰੁੜ ਰਹੀਆਂ ਗੱਡੀਆਂ ਦੀ ਵੀਡੀਓ
Fact
ਹਿਮਾਚਲ ਪ੍ਰਦੇਸ਼ ਦੇ ਸੋਲਨ ਦੀ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਪੰਜਾਬ ‘ਚ ਹੜ੍ਹ ਦੀ ਸਥਿਤੀ ਲਗਾਤਾਰ ਬਣੀ ਹੋਈ ਹੈ ਅਤੇ ਇਸੇ ਵਿਚਕਾਰ ਹੁਣ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਹੜ੍ਹ ‘ਚ ਰੁੜ੍ਹ ਰਹੀ ਗੱਡੀਆਂ ਦਾ ਇਹ ਵੀਡੀਓ ਪੰਜਾਬ ਦਾ ਹੈ। ਇਸ ਵੀਡੀਓ ਨੂੰ ਹਾਲੀਆ ਪੰਜਾਬ ‘ਚ ਹੜ੍ਹ ਦੀ ਸਥਿਤੀ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ “Sapphireindia” ਨੇ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ,’ਪੰਜਾਬ ਲੈ ਦੁਆ ਕਰੋ’

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਾਨੂੰ ਵੀਡੀਓ ਨੂੰ ਲੈ ਕੇ ਕਈ ਰਿਪੋਰਟਾਂ ਮਿਲੀਆਂ। News 18 ਦੁਆਰਾ ਅਪਲੋਡ ਵੀਡੀਓ ਦੇ ਮੁਤਾਬਕ ਇਹ ਵੀਡੀਓ ਹਿਮਾਚਲ ਪ੍ਰਦੇਸ਼ ਦੇ ਸੋਲਨ ਦੀ ਹੈ।

ਅਸੀਂ ਗੂਗਲ ‘ਤੇ “ਸੋਲਨ”, “ਹੜ੍ਹ” ਅਤੇ “ਕਾਰ” ਕੀਵਰਡਸ ਦੇ ਨਾਲ ਖੋਜਿਆ ਅਤੇ ਇਸ ਦੌਰਾਨ ਸਾਨੂੰ 11 ਜੁਲਾਈ, 2023 ਨੂੰ NDTV ਦੁਆਰਾ ਪ੍ਰਕਾਸ਼ਿਤ ਰਿਪੋਰਟ ਮਿਲੀ।ਰਿਪੋਰਟ ਵਿੱਚ ਦੱਸਿਆ ਗਿਆ ਹੈ ਕ,’“ਹਿਮਾਚਲ ਪ੍ਰਦੇਸ਼ ਦੇ ਇੱਕ ਜ਼ਿਲੇ ਵਿੱਚ ਪਾਣੀ ਨੇ ਕਈ ਕਾਰਾਂ ਨੂੰ ਰੋੜ ਦਿੱਤਾ। ਰਿਪੋਰਟ ਮੁਤਾਬਕ ਇਹ ਘਟਨਾ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਸੈਰ-ਸਪਾਟਾ ਸਥਾਨ ਪਰਵਾਨੂ ਤੋਂ ਸਾਹਮਣੇ ਆਈ ਹੈ।
ਸਾਨੂੰ ਇਹ ਵੀਡੀਓ ABP News ਦੁਆਰਾ 10 ਜੁਲਾਈ 2023 ਨੂੰ ਸਾਂਝੀ ਕੀਤੀ ਮਿਲੀ। ਇਸ ਖਬਰ ਦੇ ਮੁਤਾਬਕ ਅਨੁਸਾਰ ਪੈ ਰਹੇ ਮੀਂਹ ਕਾਰਣ ਹੜ੍ਹ ਦੀ ਸਥਿਤੀ ਨੇ ਆਪਣਾ ਭਿਆਨਕ ਰੂਪ ਦਿਖਾਉਂਦੇ ਹਿਮਾਚਲ ਦੇ ਸੋਲਨ ਵਿਖੇ ਕਈ ਕਾਰਾਂ ਨੂੰ ਆਪਣੇ ਵਹਾਅ ਦੇ ਚਪੇਟ ‘ਚ ਲੈ ਲਿਆ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਪੰਜਾਬ ਦਾ ਨਹੀਂ ਸਗੋਂ ਹਿਮਾਚਲ ਪ੍ਰਦੇਸ਼ ਦੇ ਸੋਲਨ ਦਾ ਹੈ।
Result: Missing Context
Our Sources
YouTube Video By News18 Assam/Northeast, Dated July 10, 2023
Report By ABP News, Dated July 10, 2023
Report By NDTV, Dated July 11, 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ