ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਲੈਫਟ ਦੀ ਰੈਲੀ ਦੀ ਪੁਰਾਣੀ ਤਸਵੀਰ ਕਾਫੀ ਵਾਇਰਲ ਰਹੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਲੈਫਟ ਦੀ ਰੈਲੀ ਦੀ ਪੁਰਾਣੀ ਤਸਵੀਰ ਨੂੰ BJP Punjab ਨੇ ਬੀਜੇਪੀ ਰੈਲੀ ਦੱਸਕੇ ਕੀਤਾ ਸ਼ੇਅਰ
ਸ਼ੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਗਰਾਊਂਡ ਦੇ ਅੰਦਰ ਹਜ਼ਾਰਾਂ ਹੀ ਲੋਕਾਂ ਦੇ ਇਕੱਠ ਨੂੰ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਬੀਜੇਪੀ ਦੀ ਰੈਲੀ ਦੀ ਤਸਵੀਰ ਹੈ। ਬੀਜੇਪੀ ਪੰਜਾਬ ਨੇ ਆਪਣੀ ਅਧਿਕਾਰਿਕ ਫੇਸਬੁੱਕ ਹੈਂਡਲ ਤੇ ਇਸ ਤਸਵੀਰ ਨੂੰ ਅਪਲੋਡ ਕਰਦਿਆਂ ਦਾਅਵਾ ਕੀਤਾ ਕਿ ਇਹ ਤਸਵੀਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਬੋਧਨ ਕੀਤੀ ਹਾਲੀਆ ਰੈਲੀ ਦੀ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਬੀਜੇਪੀ ਦੀ ਰੈਲੀ ਦੀ ਨਹੀਂ ਸਗੋਂ ਸਾਲ 2019 ਵਿੱਚ ਹੋਈ ਲੈਫਟ ਫਰੰਟ ਦੀ ਰੈਲੀ ਦੀ ਹੈ।

ਸਾਲ 2019 ਵਿੱਚ ਅਗਵਾ ਹੋਏ ਬੱਚੇ ਦੀ ਖਬਰ ਨੂੰ ਮੁੜ ਤੋਂ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਖਬਰ ਵਾਇਰਲ ਹੋ ਰਹੀ ਹੈ ਜਿਸ ਦੇ ਮੁਤਾਬਕ ਕੱਲ੍ਹ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਨੇਡ਼ਿਓਂ ਚਾਰ ਸਾਲ ਦੀ ਬੱਚੀ ਨੂੰ ਅਗਵਾ ਕਰ ਲਿਆ ਗਿਆ ਹੈ। ਵਾਇਰਲ ਹੋ ਰਹੀ ਤਸਵੀਰ ਤੇ ਵਿਚ ਇਕ ਵਿਅਕਤੀ ਦੀ ਤਸਵੀਰ ਵੀ ਸ਼ੇਅਰ ਕੀਤੀ ਜਾਰੀ ਹੈ। ਫੇਸਬੁੱਕ ਪੇਜ ‘ਖਾਲਸਾ ਲਾਈਵ’ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਸ੍ਰੀ ਦਰਬਾਰ ਸਾਹਿਬ ਦਿੱਲੀ ਨੂੰ ਚਾਰ ਸਾਲ ਦਾ ਬੱਚਾ ਇਹ ਵਿਅਕਤੀ ਨੇ ਅਗਵਾ ਕਰ ਲਿਆ। ਜੇ ਕਿਸੇ ਨੂੰ ਜਾਣਕਾਰੀ ਮਿਲੀ ਤਾਂ ਪੁਲੀਸ ਨੂੰ ਸੂਚਿਤ ਕਰੋ।” ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖ਼ਬਰ ਪੁਰਾਣੀ ਹੈ ਜਿਸ ਨੂੰ ਮੁੜ ਤੋਂ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?

ਕੀ ਤਸਵੀਰ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਸੁਤੰਤਰਤਾ ਸੈਨਾਨੀ ਬਾਂਕੇ ਚਮਾਰ ਹੈ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਸੁਤੰਤਰਤਾ ਸੈਨਾਨੀ ਬਾਂਕੇ ਚਮਾਰ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਸੁਤੰਤਰਤਾ ਸੈਨਾਨੀ ਬਾਂਕੇ ਚਮਾਰ ਦੀ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਪੂਰਬੀ ਬੰਗਾਲ ਦੇ ਮੱਛੀ ਫੜਨ ਵਾਲੇ ਸਮੂਹ ਦੇ ਇਕ ਦਲ ਦੇ ਵਿਅਕਤੀ ਦੀ ਹੈ।

ਸਪੇਨ ਵਿੱਚ ਭਾਰਤੀ ਕਿਸਾਨਾਂ ਤੋਂ ਪ੍ਰੇਰਿਤ ਹੋਕੇ ਕੀਤਾ ਗਿਆ ਅੰਦੋਲਨ?
ਸਪੇਨ ਕਿਸਾਨ ਅੰਦੋਲਨ ਦੇ ਨਾਮ ਤੇ ਸੋਸ਼ਲ ਮੀਡਿਆ ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਸਪੇਨ (spain) ਦੇ ਕਿਸਾਨ ਅੰਦੋਲਨ ਦੀਆਂ ਹਨ ਜੋ ਕਿ ਭਾਰਤ ਦੇ ਕਿਸਾਨ ਅੰਦੋਲਨ ਤੋਂ ਪ੍ਰੇਰਿਤ ਹੋ ਕੇ ਸ਼ੁਰੂ ਕੀਤਾ ਗਿਆ ਹੈ। ਜਰਮਨੀ ਅਤੇ ਨੀਦਰਲੈਂਡ ਦੀ ਤਕਰੀਬਨ ਦੋ ਸਾਲ ਪੁਰਾਣੀ ਤਸਵੀਰਾਂ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਆਪਣੀ ਪੜਤਾਲ ਦੇ ਵਿਚ ਪਾਇਆ ਕਿ ਵਾਇਰਲ ਤਸਵੀਰਾਂ ਦਾ ਸਪੇਨ ਦੇ ਨਾਲ ਕੋਈ ਸਬੰਧ ਨਹੀਂ ਹੈ ਅਤੇ ਨਾ ਹੀ ਭਾਰਤੀ ਕਿਸਾਨਾਂ ਤੋਂ ਪ੍ਰੇਰਿਤ ਹੋ ਕੇ ਸਪੇਨ ਵਿੱਚ ਹਾਲ ਵਿੱਚ ਕਿਸਾਨ ਅੰਦੋਲਨ ਹੋਇਆ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਕੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ?
ਸੋਸ਼ਲ ਮੀਡੀਆ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਰਾਜਨਾਥ ਸਿੰਘ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਭਾਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜਨਾਥ ਸਿੰਘ ਨੇ ਕਿਸਾਨ ਅੰਦੋਲਨ ਨੂੰ ਸਮਰਥਨ ਦਿੱਤਾ ਹੈ। ਸੋਸ਼ਲ ਮੀਡਿਆ ਤੇ ਇੱਕ ਫੇਸਬੁੱਕ ਯੂਜ਼ਰ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,” ਜੈ ਜਵਾਨ! ਜੈ ਕਿਸਾਨ! ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ। ਰਾਜਨਾਥ ਸਿੰਘ ਉੱਤਰੇ ਕਿਸਾਨ ਮਾਰੂ ਬਿੱਲਾਂ ਦੇ ਵਿਰੋਧ ਦੇ ਵਿੱਚ। ਕੇਂਦਰ ਸਰਕਾਰ ਨੂੰ ਲੱਗਾ ਝਟਕਾ।”ਸੋਸ਼ਲ ਮੀਡੀਆ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵਾਇਰਲ ਹੋ ਰਹੀ ਵੀਡੀਓ ਸਾਲ 2013 ਦੀ ਹੈ ਜਦੋਂ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਅਤੇ ਭਾਜਪਾ ਮੁੱਖ ਵਿਰੋਧੀ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044