ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਪੰਜਾਬ ਵਿੱਚ ਲਾਕਡਾਊਨ ਨੂੰ ਲੈ ਕੇ ਖ਼ਬਰ ਕਾਫੀ ਵਾਇਰਲ ਹੋਈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਰੈਲੀ ਦੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸਾਨਾਂ ਨੂੰ ਦੇਖ ਸਟੇਜ ਤੋਂ ਡਿੱਗ ਪਏ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਦਾਅਵਾ ਕੀਤਾ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਕਲਕੱਤਾ ਰੈਲੀ ਦੇ ਦੌਰਾਨ ਕਿਸਾਨਾਂ ਨੂੰ ਵੇਖ ਭੱਜਦੇ ਹੋਏ ਸਟੇਜ ਤੋਂ ਡਿੱਗ ਪਏ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਵਾਇਰਲ ਹੋ ਰਹੀ ਵੀਡੀਓ ਮੱਧ ਪ੍ਰਦੇਸ਼ ਚੋਣਾਂ ਦੇ ਦੌਰਾਨ ਦੀ ਹੈ।

ਕੀ ਤਮਿਲਨਾਡੂ ਦੇ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਇਸ ਤਰ੍ਹਾਂ ਕੀਤਾ ਗਿਆ ਪ੍ਰਦਰਸ਼ਨ?
ਸੋਸ਼ਲ ਮੀਡੀਆ ਤੇ ਕੁਝ ਯੂਜ਼ਰ ਇਕ ਤਸਵੀਰ ਸ਼ੇਅਰ ਕਰ ਰਹੇ ਹਨ ਜਿਸ ਵਿੱਚ ਸੜਕ ਦੇ ਉੱਤੇ ਗੋ ਬੈਕ ਮੋਦੀ ਲਿਖਿਆ ਹੋਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਤਮਿਲਨਾਡੂ ਦੀ ਹੈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿਚ ਦੌਰਾ ਕੀਤਾ ਸੀ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਤਮਿਲਨਾਡੂ ਦੀ ਨਹੀਂ ਸਗੋਂ ਕਲਕੱਤਾ ਦੀ ਹੈ ਜਦੋਂ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਖ਼ਿਲਾਫ਼ ਪ੍ਰਦਰਸ਼ਨ ਹੋ ਰਹੇ ਸਨ।

ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਸੋਸ਼ਲ ਮੀਡੀਆ ਤੇ ਇੰਡੀਅਨ ਆਇਲ ਫਿਲਿੰਗ ਸਟੇਸ਼ਨ ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਇਸ ਦੇ ਉੱਪਰ ਇੰਡੀਅਨ ਆਇਲ ਲਿਖਿਆ ਹੋਇਆ ਹੈ ਤੇ ਦੂਜੀ ਤਸਵੀਰ ਤੇ ਇੰਡੀਅਨ ਆਇਲ ਅਡਾਨੀ ਗੈਸ ਲਿਖਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇੰਡੀਅਨ ਆਈਡਲ ਅਡਾਨੀ ਗਰੁੱਪ ਦੇ ਹੱਥ ਵਿਕ ਚੁੱਕਿਆ ਹੈ।ਸਰਕਾਰ ਨੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੂੰ ਅਡਾਨੀ ਗਰੁੱਪ ਨੂੰ ਨਹੀਂ ਵੇਚਿਆ ਹੈ। ਇੰਡੀਅਨ ਆਇਲ ਅਤੇ ਅਡਾਨੀ ਗਰੁੱਪ ਦੇ ਵਿਚ ਯੂਪੀਏ ਸਰਕਾਰ ਦੇ ਕਾਰਜਕਾਲ ਦੌਰਾਨ ਤੋਂ ਹੀ ਗੈਸ ਕਾਰੋਬਾਰ ਨੂੰ ਲੈ ਕੇ ਪਾਰਟਨਰਸ਼ਿਪ ਹੈ। ਦੋਨੋਂ ਮਿਲ ਕੇ ਸੀਐੱਨਜੀ ਗੈਸ ਸਟੇਸ਼ਨ ਚਲਾਉਂਦੇ ਹਨ ਜਿਸ ਦੀ ਤਸਵੀਰ ਨੂੰ ਗਲਤ ਦਾ ਬਿਜਨਸ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਪੰਜਾਬ ‘ਚ ਲਾਕਡਾਊਨ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਯਮ?
ਸੋਸ਼ਲ ਮੀਡੀਆ ਤੇ ਨਾਮਵਰ ਮੀਡੀਆ ਏਜੰਸੀ ਬੀਬੀਸੀ ਦਾ ਇੱਕ ਗ੍ਰਾਫਿਕ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿੱਚ ਨਵੇਂ ਲਾਕਡਾਊਨ ਦੇ ਨਿਯਮਾਂ ਬਾਰੇ ਦੱਸਿਆ ਗਿਆ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਗ੍ਰਾਫਿਕ ਪਲੇਟ ਪੁਰਾਣੀ ਹੈ ਜਿਸ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਕੈਨੇਡਾ ਦੇ ਵਿੱਚ ਸਿੱਖ ਗੁੱਟਾਂ ਵਿੱਚ ਹੋਈ ਆਪਸੀ ਝੜਪ? ਗੁੰਮਰਾਹਕੁੰਨ ਦਾਅਵਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਗੁਰਦੁਆਰੇ ਵਿਖੇ ਕੁਝ ਮਹਿਲਾਵਾਂ ਅਤੇ ਸਿੱਖ ਸਮਾਜ ਦੇ ਲੋਕਾਂ ਨੂੰ ਆਪਸ ਵਿੱਚ ਮਾਰ ਕੁੱਟ ਕਰਦੇ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਕੁਝ ਲੋਕਾਂ ਨੂੰ ਤਲਵਾਰ ਦਿਖਾਉਂਦੇ ਵੀ ਨਜ਼ਰ ਆ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਕੈਨੇਡਾ ਦੇ ਗੁਰਦੁਆਰੇ ਦੀ ਹੈ। ਇਸ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜਸਟਿਨ ਟਰੂਡੋ ਨੇ ਭਾਰਤ ਵਿਚ ਖ਼ਾਲਿਸਤਾਨੀਆਂ ਦਾ ਸਮਰਥਨ ਕੀਤਾ ਅਤੇ ਹੁਣ ਉਨ੍ਹਾਂ ਦੇ ਦੇਸ਼ ਦੇ ਗੁਰਦੁਆਰਿਆਂ ਦੀ ਸੱਤਾ ਦੇ ਲਈ ਸਿੱਖ ਆਪਸ ਵਿੱਚ ਲੜ ਰਹੇ ਹਨ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਜਨਵਰੀ 2016 ਦੀ ਅਤੇ ਅਮਰੀਕਾ ਦੇ ਕੈਲੀਫੋਰਨੀਆ ਦੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044